HOMEePaper
Chief Editor: Inderjit Singh, Mobile: +91 98148 05761, Email: satsamundropaar@yahoo.com
Live KirtanAboutTariffContact usPayment
Category


ਅਮਰੀਕਾ ਭਾਰਤੀ ਸਟੂਡੈਂਟਸ ਦੀ ਪਹਿਲੀ ਪਸੰਦ ਬਣਿਆ


Date: Dec 09, 2014


ਵਾਸ਼ਿੰਗਟਨ (ਸ.ਸ.ਪਾਰ ਬਿਉਰੋ) ਅਮਰੀਕਾ ਵਿੱਚ ਪੜ੍ਹਨ ਵਾਲੇ ਭਾਰਤੀ ਸਟੂਡੈਂਟਸ ਦੀ ਗਿਣਤੀ ਵਿੱਚ ਛੇ ਫੀਸਦੀ ਦਾ ਵਾਧਾ ਹੋਇਆ ਹੈ। ਇਹ ਗੱਲ ਇੱਕ ਇੰਟਰਨੈਸ਼ਨਲ ਐਜੂਕੇਸ਼ਨਲ ਰਿਪੋਰਟ ਤੋਂ ਸਾਹਮਣੇ ਆਈ ਹੈ। ਪਿਛਲੇ ਤਿੰਨ ਸਾਲਾਂ ਤੋਂ ਅਮਰੀਕਾ ਪੜ੍ਹਨ ਜਾਣ ਵਾਲੇ ਸਟੂਡੈਂਟਸ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਸੈਸ਼ਨ ਵਿੱਚ ਇਹ ਗਿਣਤੀ ਵਧ ਕੇ ੧,੦੨,੬੭੩ ਹੋ ਗਈ ਹੈ।
ਓਪਨ ਡੋਰਸ ੨੦੧੪ ਦੀ ਸੋਮਵਾਰ ਜਾਰੀ ਰਿਪੋਰਟ ਮੁਤਾਬਕ, ਅਮਰੀਕੀ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਪੜ੍ਹਨ ਵਾਲੇ ਵਿਦੇਸ਼ੀ ਸਟੂਡੈਂਟਸ ਦੀ ਗਿਣਤੀ ਵਿੱਚ ਅੱਠ ਫੀਸਦੀ ਦਾ ਵਾਧਾ ਹੋਇਆ ਹੈ। ਇਸ ਸੈਸ਼ਨ ਵਿੱਚ ਗਿਣਤੀ ੮,੮੬,੦੫੩ ਪਹੁੰਚ ਗਈ ਹੈ। ਇਸ ਰਿਪੋਰਟ ਵਿੱਚ ਪਾਇਆ ਗਿਆ ਕਿ ੨੦੦੦ ਵਿੱਚ ਆਯੋਜਤ ਪਹਿਲੇ ਇੰਟਰਨੈਸ਼ਨਲ ਐਜੂਕੇਸ਼ਨ ਵੀਕ ਤੋਂ ਲੈ ਕੇ ਹੁਣ ਤੱਕ ਅਮਰੀਕਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ੭੨ ਵਿੱਚ ਫੀਸਦੀ ਦਾ ਵਾਧਾ ਹੋਇਆ ਹੈ। ਪਿਛਲੇ ਸਾਲ ਦੇ ਮੁਕਾਬਲੇ ਵਿਦਿਅਕ ਸੈਸ਼ਨ ੨੦੧੩-੧੪ ਵਿੱਚ ਅਮਰੀਕਾ ਦੇ ਉਚ ਵਿਦਿਅਕ ਸੰਸਥਾਵਾਂ ਵਿੱਚ ੬੬,੪੦੮ ਤੋਂ ਵੱਧ ਸਟੂਡੈਂਟਸ ਨੇ ਦਾਖਲਾ ਲਿਆ। ਅਮਰੀਕਾ ਵਿੱਚ ਭਾਰਤੀ ਸਟੂਡੈਂਟਸ ਦੀ ਗਿਣਤੀ ਵਿੱਚ ਪਿਛਲੇ ਤਿੰਨ ਸਾਲ ਦੇ ਮੁਕਾਬਲੇ ਛੇ ਫੀਸਦੀ ਦਾ ਵਾਧਾ ਹੋਇਆ ਹੈ ਅਤੇ ਇਸ ਸਾਲ ਇਹ ਗਿਣਤੀ ੧,੦੨,੬੭੩ ਹੋ ਗਈ ਹੈ। ਇਹ ਗਿਣਤੀ ਗ੍ਰੈਜੂਏਟ ਲੈਵਲ 'ਤੇ ਹੋਏ ਦਾਖਲੇ ਕਾਰਨ ਵਧੀ ਹੈ।

Tags: ਅਮਰੀਕਾ ਭਾਰਤੀ ਸਟੂਡੈਂਟਸ ਦੀ ਪਹਿਲੀ ਪਸੰਦ ਬਣਿਆ


Warning: include(bot.php): failed to open stream: No such file or directory in /home/satsamun/public_html/story.php on line 266

Warning: include(): Failed opening 'bot.php' for inclusion (include_path='.:/usr/lib/php:/usr/local/lib/php') in /home/satsamun/public_html/story.php on line 266