19.1 C
Mohali
ਸਮੁੱਚੇ ਪੰਜਾਬੀ ਸੰਸਾਰ ਵਿੱਚ ਪੜ੍ਹਿਆ ਜਾਣ ਵਾਲਾ ਗਲੋਬਲ ਨਿਊਜ਼ ਮੈਗਜ਼ੀਨ ਅਤੇ ਟੀ.ਵੀ. ਚੈਨਲ
Tuesday, February 17, 2026

ਸੰਤ ਸ਼ਿਕਾਗੋ ਵਾਲਿਆਂ ਵੱਲੋਂ ਦਾਨ ਕੀਤੀ ਜ਼ਮੀਨ ‘ਤੇ ਖੁੱਲ੍ਹੇਗਾ ਅਤਿ-ਆਧੁਨਿਕ ਸਕੂਲ

Must read

ਬਲਾਚੌਰ (ਸੱਤ ਸਮੁੰਦਰੋਂ ਪਾਰ ਬਿਉਰੋ) ਸੰਤ ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਵਲੋਂ  ਖ਼ਾਲਸਾ ਫਾਰਮ ਬਲਾਚੌਰ ਵਿਖੇ ਦਾਨ ਕੀਤੀ ਪੰਜ ਏਕੜ ਜ਼ਮੀਨ ਵਿਚ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ‘ਸ੍ਰੀ ਗੁਰੂ ਹਰਿਿਕ੍ਰਸ਼ਨ ਪਬਲਿਕ ਸਕੂਲ ਦਾ ਨੀਂਹ ਪੱਥਰ ਆਪਣੇ ਕਰ-ਕਮਲਾਂ ਨਾਲ ਰੱਖਿਆ ਗਿਆ। ਉਨ੍ਹਾਂ ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਵਲੋਂ ਕੀਤੇ ਵੱਡੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧਾਂ ਹੇਠ ਸ਼ੁਰੂ ਕੀਤੇ ਜਾ ਰਹੇ ਇਸ ਸਕੂਲ ਨਾਲ ਬਲਾਚੌਰ ਵਾਸੀਆਂ ਲਈ ਸਿੱਖਿਆ ਖੇਤਰ ‘ਚ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਬਲਾਚੌਰ ਇਲਾਕੇ ਦੇ ਬੱਚੇ ਆਈ. ਪੀ. ਐਸ., ਆਈ. ਏ. ਐਸ. ਦੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੀਆਂ ਸੇਵਾਵਾਂ ਨਿਭਾਉਣ ਵਿਚ ਮੋਹਰੀ ਹੋਣਗੇ। ਸੰਤ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਨੇ ਸਮੁੱਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।

                ਇਸ ਮੌਕੇ ਭਾਈ ਪ੍ਰੇਮ ਸਿੰਘ ਅਰਦਾਸੀਏ ਗੁਰਦੁਆਰਾ ਸਾਹਿਬ ਨਾਨਕ ਪਿਆਉ ਦਿੱਲੀ, ਗਿਆਨੀ ਬਚਿੱਤਰ ਸਿੰਘ, ਸੰਤ ਬੇਅੰਤ ਸਿੰਘ ਲੰਗਰਾਂ ਵਾਲੇ ਹੇਮਕੁੰਟ ਸਾਹਿਬ, ਸੰਤ ਸੁਰਜੀਤ ਸਿੰਘ ਯੂ.ਐਸ.ਏ, ਬਾਬਾ ਹਰਜਿੰਦਰ ਸਿੰਘ ਬਰਾੜ ਬਲਾਚੌਰ, ਜਥੇਦਾਰ ਭਾਈ ਮਨਜੀਤ ਸਿੰਘ, ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਲੋਕ ਸਭਾ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ,  ਤਜਿੰਦਰ ਪਾਲ ਸਿੰਘ ਸੰਧੂ ਸਾਬਕਾ ਚੇਅਰਮੈਨ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਵਿਧਾਇਕਾ ਸੰਤੋਸ਼ ਕਟਾਰੀਆ, ਇੰਦਰਜੀਤ ਸਿੰਘ ਸੰਪਾਦਕ ਸੱਤ ਸਮੁੰਦਰੋਂ ਪਾਰ, ਚੇਅਰਮੈਨ ਸਤਨਾਮ ਜਲਾਲਪੁਰ, ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ, ਭਾਜਪਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖਾਲਸਾ, ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਚੌਧਰੀ ਆਰ.ਪੀ. ਸਿੰਘ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਗੁਰਬਖਸ ਸਿੰਘ ਖਾਲਸਾ ਦੋਵੇ ਸ਼੍ਰੋਮਣੀ ਕਮੇਟੀ ਮੈਂਬਰ, ਅੰਤਰ ਰਾਸ਼ਟਰੀ ਸਿੰਘ ਪ੍ਰਚਾਰਕ ਬਲਵੀਰ ਸਿੰਘ ਚੰਗਿਆੜਾ, ਪ੍ਰਿਤਪਾਲ ਸਿੰਘ ਭਾਰਟਾ ਸਰਪੰਚ, ਬਹਾਦਰ ਸਿੰਘ ਭਾਰਟਾ, ਸਾਬਕਾ ਵਿਧਾਇਕ ਹਰਗੋਪਾਲ, ਚੰਦਰ ਸ਼ੇਖਰ ਬਲਾਚੌਰ, ਸੁਨੀਲ ਕੌਸ਼ਲ ਪ੍ਰਧਾਨ ਨਗਰ ਕੌਂਸਲ ਬਲਾਚੌਰ, ਅਮਿਤ ਕੁਮਾਰ ਸੇਠੀ ਸਰਪੰਚ ਥੋਪੀਆ, ਰਾਮ ਪਾਲ ਮਹੋਸ਼ੀ, ਅਜੈ ਬਿੱਟੂ ਐਮ. ਸੀ. ਬਲਾਚੌਰ, ਜਸਵਿੰਦਰ ਸਿੰਘ ਸਿਆਣ, ਨਿਰਮਲਾ ਦੇਵੀ ਐਮ. ਸੀ., ਨੰਦ ਕਿਸ਼ੋਰ ਭਾਜਪਾ ਆਗੂ, ਪਰਮਜੀਤ ਸਿੰਘ ਖ਼ਾਲਸਾ, ਦਿਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਗੁਰਚਰਨ ਸਿੰਘ ਉਲੱਦਣੀ, ਸੁਰਜੀਤ ਸਿੰਘ ਦੁਭਾਲੀ, ਸੋਨੂੰ ਸ਼ਿਵਾਲਿਕ ਅਤੇ ਵੱਡੀ ਗਿਣਤੀ ‘ਚ ਇਲਾਕੇ ਦੀਆਂ ਹੋਰ ਵੀ ਸਤਿਕਾਰਯੋਗ ਸ਼ਖ਼ਸੀਅਤਾਂ ਹਾਜ਼ਰ ਸਨ।

- Advertisement -spot_img

World News

LEAVE A REPLY

Please enter your comment!
Please enter your name here

- Advertisement -spot_img

Latest article